ਲੁਧਿਆਣਾ: ਲੁਧਿਆਣਾ ਦੇ ਜੋਧੇਵਾਲ ਥਾਣਾ ਖੇਤਰ ਦੇ ਕੈਲਾਸ਼ ਨਗਰ ਰੋਡ 'ਤੇ ਛੱਤ ਤੋਂ ਡਿੱਗਣ ਕਾਰਨ 11 ਸਾਲਾ ਲੜਕੇ ਦੀ ਮੌਤ ਹੋ ਗਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਮੁਕੇਸ਼ ਦੇ ਵੱਡੇ ਭਰਾ ਰਾਕੇਸ਼ ਕੁਮਾਰ ਨੇ ਦੱਸਿਆ ਕਿ ਅੱਜ ਦੁਪਹਿਰ ਉਹ ਆਪਣੇ ਛੋਟੇ ਭਰਾ ਮੁਕੇਸ਼ ਨਾਲ ਛੱਤ 'ਤੇ ਸੀ ਅਤੇ ਇਸ ਦੌਰਾਨ ਉਸ ਦਾ ਛੋਟਾ ਭਰਾ ਮੁਕੇਸ਼ ਪਤੰਗ ਉਡਾ ਰਿਹਾ ਸੀ ਅਤੇ ਪਤੰਗ ਉਡਾਉਂਦੇ ਸਮੇਂ ਅਚਾਨਕ ਛੱਤ ਤੋਂ ਹੇਠਾਂ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

