ਅੰਮ੍ਰਿਤਸਰ: ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਬੰਬ ਮਾਮਲੇ ਚ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਥਾਣੇ ਦੇ ਬਾਹਰ ਬੰਬ ਸੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡ, ਇੱਕ ਪਿਸਤੌਲ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਖਾਲਿਸਤਾਨੀ ਅੱਤਵਾਦੀ ਰਿੰਦਾ ਨਾਲ ਸਿੱਧੇ ਸਬੰਧ ਹਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਉਕਤ ਕਾਰਵਾਈ ਕੀਤੀ ਹੈ। ਫਿਲਹਾਲ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੁੱਛਗਿੱਛ ਜਾਰੀ ਹੈ, ਜਿਸ 'ਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸਮਰਥਿਤ ਅੱਤਵਾਦੀ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਮਾਡਿਊਲ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁੰਨ ਹਰਵਿੰਦਰ ਸਿੰਘ ਰਿੰਦਾ ਅਤੇ ਹਰਪ੍ਰੀਤ ਸਿੰਘ ਹੈਪੀ ਪਾਸੀਆਂ ਚਲਾਉਂਦੇ ਸਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸ਼ਨਦੀਪ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।
23 ਨਵੰਬਰ ਨੂੰ ਅਜਨਾਲਾ ਥਾਣੇ ਦੇ ਬਾਹਰ ਬੰਬ ਸੁੱਟ ਕੇ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਦੋਸ਼ੀ ਨੂੰ ਸੀਸੀਟੀਵੀ 'ਚ ਭੱਜਦੇ ਹੋਏ ਦੇਖਿਆ ਗਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਸਬੰਧ ਵਿੱਚ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

