ਜਲੰਧਰ: ਜਲੰਧਰ 'ਚ ਇਕ ਲਾਟਰੀ ਦੀ ਦੁਕਾਨ 'ਤੇ ਪੁਲਸ ਵੱਲੋਂ ਛਾਪਾ ਮਾਰਨ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਏਰੀਆ 2 ਅਧੀਨ ਵਰਕਸ਼ਾਪ ਚੌਕ ਵਿਖੇ ਗੈਰ-ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਲਾਟਰੀ ਦੀ ਦੁਕਾਨ 'ਤੇ ਛਾਪਾ ਮਾਰਿਆ, ਜਿੱਥੋਂ ਪੁਲਿਸ ਨੇ 5 ਲੋਕਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਜਗ੍ਹਾ 'ਤੇ ਲਾਟਰੀ ਦਾ ਕਾਰੋਬਾਰ ਗੈਰ-ਕਾਨੂੰਨੀ ਢੰਗ ਨਾਲ ਚੱਲ ਰਿਹਾ ਸੀ, ਜਿਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਅੱਜ ਛਾਪਾ ਮਾਰਿਆ ਅਤੇ ਮੌਕੇ ਤੋਂ ਨਕਦੀ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ 22,000 ਰੁਪਏ ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਬਰਾਮਦ ਕੀਤਾ ਹੈ।
ਜਿਵੇਂ ਹੀ ਪੁਲਿਸ ਨੇ ਛਾਪਾ ਮਾਰਿਆ ਤਾਂ ਮੌਕੇ 'ਤੇ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਮੁਲਾਜ਼ਮਾਂ ਨੇ ਚੌਕਸੀ ਦਿਖਾਉਂਦਿਆਂ 5 ਲੋਕਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਫਿਲਹਾਲ ਮਾਮਲੇ ਨੂੰ ਲੈ ਕੇ ਅਗਲੇਰੀ ਕਾਰਵਾਈ ਜਾਰੀ ਹੈ।

