ਅੰਮ੍ਰਿਤਸਰ: ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ, ਜਿਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਦਿੱਤੀ ਹੈ। ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੇ ਇੱਕ ਸਫਲ ਮੁਹਿੰਮ ਚਲਾਈ ਜਿਸ ਵਿੱਚ ਯੂ.ਕੇ. ਹੈਂਡਲਰ ਧਰਮ ਸੰਧੂ ਨਾਲ ਜੁੜੇ ਅੱਠ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਕਾਰਵਾਈ ਦੌਰਾਨ 4.5 ਕਿਲੋ ਹੈਰੋਇਨ, 2 ਗਲਾਕ ਪਿਸਤੌਲ (9 ਐਮਐਮ), 2 ਪਿਸਤੌਲ (30 ਬੋਰ), 1 ਪਿਸਤੌਲ (32 ਬੋਰ), 1 ਜਿਗਨਾ ਪਿਸਤੌਲ (30 ਬੋਰ), 16 ਜ਼ਿੰਦਾ ਕਾਰਤੂਸ, ਡੇਢ ਲੱਖ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਐਨਡੀਪੀਐਸ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿੱਚ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

