ਲੁਧਿਆਣਾ: ਥਾਣਾ ਜੋਧੇਵਾਲ ਅਧੀਨ ਪੈਂਦੇ ਮੁਹੱਲਾ ਇੰਦਰਾ ਵਿਹਾਰ 'ਚ ਇਕ ਵਿਅਕਤੀ ਨੇ ਆਪਣੇ ਘਰ 'ਚ ਪਈਆਂ 20/25 ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਰੈਫਰ ਕਰ ਦਿੱਤਾ ਹੈ।
ਉਕਤ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ, ਜਿਸ ਦੀ ਪਛਾਣ ਸਕਲਦੀਪ ਕੁਮਾਰ ਵਜੋਂ ਹੋਈ ਹੈ, ਜੋ ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਉਸੇ ਇਲਾਕੇ ਵਿਚ ਕਿਰਾਏ 'ਤੇ ਮਕਾਨ ਲੈ ਕੇ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ। ਐਸਐਚਓ ਨੇ ਕਿਹਾ ਕਿ ਅਜੇ ਤੱਕ ਪਰਿਵਾਰ ਵੱਲੋਂ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਉਕਤ ਵਿਅਕਤੀ ਨੇ ਗੋਲੀਆਂ ਕਿਉਂ ਖਾਲਈਆਂ। ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਸਕਲਦੀਪ ਦਾ ਬਿਆਨ ਲੈਣ ਲਈ ਜਾਂਚ ਅਧਿਕਾਰੀ ਨੂੰ ਪੀਜੀਆਈ ਭੇਜ ਦਿੱਤਾ ਹੈ। ਬਿਆਨ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

