ਅੰਮ੍ਰਿਤਸਰ: ਥਾਣੇ ਦੇ ਅੰਦਰ ਹਿਰਾਸਤ 'ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਪ੍ਰਸਿੱਧ ਰੱਖੇ ਡੀਅਨ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਡੀਆਈਜੀ ਅੰਮ੍ਰਿਤਸਰ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ ਅਤੇ ਜੋ ਵੀ ਘਟਨਾ ਵਾਪਰੀ ਹੈ, ਉਹ ਇਸ ਦੀ ਸਹੀ ਜਾਂਚ ਕਰਵਾਉਣਗੇ। ਉਨ੍ਹਾਂ ਦੱਸਿਆ ਕਿ 11 ਤਰੀਕ ਦੀ ਸਵੇਰ ਮਨਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਖੁਰਮਾਨੀਆ ਖਾਸਾ ਨੂੰ ਪੁੱਛਗਿੱਛ ਲਈ ਅੰਮ੍ਰਿਤਸਰ ਨੇੜੇ ਥਾਣਾ ਘਰਿੰਡਾ ਦੀ ਚੌਕੀ ਲਿਆਂਦਾ ਗਿਆ ਸੀਜਿਥੇ ਉਸ ਦੀ ਮੌਟ ਹੋ ਗਈ ਹੈ। ਮ੍ਰਿਤਕ ਦਾ ਪੋਸਟਮਾਰਟਮ ਨਿਆਂਇਕ ਜੱਜ ਦੀ ਮੌਜੂਦਗੀ 'ਚ ਕੀਤਾ ਜਾ ਰਿਹਾ ਹੈ। ਪੁਲਿਸ ਅਧਿਕਾਰੀ ਸਤਿੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਦੇ ਪਰਿਵਾਰ ਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।

