ਹਾਜੀਪੁਰ: ਥਾਣਾ ਹਾਜੀਪੁਰ ਅਧੀਨ ਪੈਂਦੇ ਪਿੰਡ ਸੰਧਵਾਲ ਦੀ ਇਕ ਔਰਤ ਨੇ ਮੁਕੇਰੀਆਂ ਹਾਈਡਲ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਐਸ.ਐਚ.ਓ. ਹਾਜੀਪੁਰ ਅਮਰਜੀਤ ਕੌਰ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਮੁਕੇਰੀਆਂ ਹਾਈਡਲ ਨਹਿਰ ਦੇ ਪਾਵਰ ਹਾਊਸ ਨੰਬਰ 2 ਦੇ ਗੇਟ ਤੋਂ ਫੋਨ ਆਇਆ ਕਿ ਪਾਵਰ ਹਾਊਸ ਦੇ ਗੇਟ 'ਤੇ ਇਕ ਔਰਤ ਦੀ ਲਾਸ਼ ਆਈ ਹੈ। ਸੂਚਨਾ ਮਿਲਦੇ ਹੀ ਹਾਜੀਪੁਰ ਪੁਲਿਸ ਦੇ ਏਐਸਆਈ ਮੌਕੇ 'ਤੇ ਪਹੁੰਚ ਗਏ। ਸੁਭਾਸ਼ ਚੰਦਰ ਆਪਣੀ ਪੁਲਿਸ ਪਾਰਟੀ ਨਾਲ ਪਾਵਰ ਹਾਊਸ ਨੰਬਰ 2 ਦੇ ਗੇਟ 'ਤੇ ਪਹੁੰਚੇ। ਉਨ੍ਹਾਂ ਨੇ ਨਹਿਰ ਦੇ ਕਰਮਚਾਰੀਆਂ ਦੀ ਮਦਦ ਨਾਲ ਔਰਤ ਦੀ ਲਾਸ਼ ਨੂੰ ਬਾਹਰ ਕੱਢਿਆ। ਉਸ ਦੀ ਪਛਾਣ ਨੀਲਮ ਕੁਮਾਰੀ ਪਤਨੀ ਕੁਲਵੰਤ ਸਿੰਘ ਵਾਸੀ ਪਿੰਡ ਸੰਧਵਾਲ ਵਜੋਂ ਹੋਈ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੁਕੇਰੀਆਂ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਔਰਤ ਦੇ ਨਹਿਰ ਵਿੱਚ ਛਾਲ ਮਾਰਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਜਾਂਚ ਕਰ ਰਹੀ ਹੈ।

