ਲੁਧਿਆਣਾ: ਲੁਧਿਆਣਾ ਦੇ ਪ੍ਰਤਾਪ ਚੌਕ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਘਟਨਾ ਬੀਤੀ ਰਾਤ ਕਰੀਬ 2 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕਾਰ ਸਵਾਰ ਵਿਅਕਤੀ ਨੇ ਸੜਕ ਕਿਨਾਰੇ ਸੌਂ ਰਹੇ ਲੋਕਾਂ 'ਤੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਲੋਕਾਂ 'ਚ ਹਾਹਾਕਾਰ ਮਚ ਗਈ। ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇਹ ਮਾਮਲਾ ਥਾਣਾ ਡਵੀਜ਼ਨ ਨੰਬਰ 6 ਦਾ ਹੈ। ਫਿਲਹਾਲ ਇਕ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ, ਜਿਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਦੂਜੇ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

