ਅੰਮ੍ਰਿਤਸਰ: ਥਾਣਾ ਘਰਿੰਡਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਸ਼ੱਕੀ ਹਾਲਤ 'ਚ ਆ ਰਹੇ ਲਵਪ੍ਰੀਤ ਸਿੰਘ, ਸਾਬਾ ਸਿੰਘ ਅਤੇ ਸੁਖਦੇਵ ਸਿੰਘ ਨਿੱਕਾ ਨੂੰ ਗ੍ਰਿਫਤਾਰ ਕੀਤਾ ਹੈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 4 ਕਿਲੋ ਹੈਰੋਇਨ, ਇਕ ਪਿਸਤੌਲ ਅਤੇ ਇਕ ਮੈਗਜ਼ੀਨ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜਮਾਂ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਨ ਲਈ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਉਨ੍ਹਾਂ ਨੇ ਜਾਂਚ ਲਈ ਪੁਲਿਸ ਰਿਮਾਂਡ ਲਿਆ ਹੈ, ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਸਥਾਨਾਂ ਦੀ ਵੀ ਸ਼ਨਾਖਤ ਕਰ ਲਈ ਜਾਵੇਗੀ।

