ਫ਼ਤਹਿਗੜ੍ਹ ਸਾਹਿਬ : ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਸਾਥੀ ਦੀ ਟਰੈਕਟਰ ਟਰਾਲੀ ਇਕ ਟਰਾਲੀ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ ਉਰਫ ਤਾਰੂ (32) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਖੇਮਕਰਨ ਵਿਧਾਨ ਸਭਾ ਹਲਕੇ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਇਸ ਹਾਦਸੇ 'ਚ 10 ਤੋਂ ਵੱਧ ਸ਼ਰਧਾਲੂ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੰਡੀ ਗੋਬਿੰਦਗੜ੍ਹ ਥਾਣਾ ਪੁਲਿਸ ਇਸ ਸਬੰਧੀ ਜਾਂਚ ਕਰ ਰਹੀ ਹੈ।