ਲੁਧਿਆਣਾ: ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਅੱਜ ਵੱਡਾ ਫੇਰਬਦਲ ਕੀਤਾ ਹੈ। ਲਾਡੋਵਾਲ ਥਾਣੇ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ ਅਤੇ ਸਲੇਮ ਟਾਬਰੀ ਥਾਣੇ ਦੇ ਇੰਚਾਰਜ ਸੁਖਦੇਵ ਸਿੰਘ ਬਰਾੜ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਥਾਣਾ ਲਾਡੋਵਾਲ ਦੀ ਸਬ ਇੰਸਪੈਕਟਰ ਗੁਰਸ਼ਿੰਦਰ ਕੌਰ ਅਤੇ ਥਾਣਾ ਸਲੇਮ ਟਾਬਰੀ ਦੇ ਇੰਸਪੈਕਟਰ ਬਿਟਨ ਕੁਮਾਰ ਨੂੰ ਥਾਣਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ ਨੂੰ ਪੁਲਿਸ ਲਾਈਨ ਅਤੇ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੂੰ ਐਡਮਿਨ ਸਿਟੀ ਟ੍ਰੈਫਿਕ ਪੁਲਿਸ ਤਾਇਨਾਤ ਕੀਤਾ ਗਿਆ ਹੈ।