ਜਲੰਧਰ(ਬਿਊਰੋ)— ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼ਹਿਰ 'ਚ ਹੰਗਾਮਾ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਵਾਰਡ ਨੰਬਰ 38 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਉਮੀਦਵਾਰ ਦੇ ਸਮਰਥਕ ਰਾਸ਼ਨ ਵੰਡਦੇ ਹੋਏ ਫੜੇ ਗਏ।
ਜਾਣਕਾਰੀ ਮੁਤਾਬਕ ਭਾਜਪਾ ਉਮੀਦਵਾਰ ਰਾਜਨ ਮੱਲ੍ਹਣ ਦੇ ਸਮਰਥਕ ਪਿੰਡ ਸੁਭਾਨਾ 'ਚ ਰਾਸ਼ਨ ਵੰਡ ਰਹੇ ਸਨ, ਇਸੇ ਦੌਰਾਨ 'ਆਪ' ਦੇ ਇੰਚਾਰਜ ਰਾਜਵਿੰਦਰ ਥਿਆੜਾ ਮੌਕੇ 'ਤੇ ਪਹੁੰਚੇ ਅਤੇ ਭਾਜਪਾ ਸਮਰਥਕਾਂ ਨੂੰ ਰੰਗੇ ਹੱਥੀਂ ਫੜ ਲਿਆ। ਜਿਸ ਤੋਂ ਬਾਅਦ ਭਾਜਪਾ ਨੇਤਾ ਸਰਬਜੀਤ ਮੱਕੜ ਅਤੇ ਥਿਆੜਾ ਵਿਚਾਲੇ ਤਿੱਖੀ ਬਹਿਸ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।