ਲੁਧਿਆਣਾ: ਲੁਧਿਆਣਾ 'ਚ ਅੱਗ ਲੱਗਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਤਾਜਪੁਰ ਰੋਡ 'ਤੇ ਸਥਿਤ 66 ਕੇਵੀ ਪਰਵ ਗਰਿੱਡ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੌਰਾਨ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਉੱਠਦੀਆਂ ਵੇਖੀਆਂ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਬਿਜਲੀ ਵਿਭਾਗ ਦਾ ਕੋਈ ਵੀ ਅਧਿਕਾਰੀ ਮੌਜੂਦ ਨਹੀਂ ਸੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਲਗਾਤਾਰ ਸਖਤ ਮਿਹਨਤ ਕੀਤੀ ਜਾ ਰਹੀ ਹੈ। ਹੁਣ ਤੱਕ ਫਾਇਰ ਬ੍ਰਿਗੇਡ ਦੀਆਂ 10 ਤੋਂ ਵੱਧ ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਖ਼ਬਰ ਲਿਖੇ ਜਾਣ ਤੱਕ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ।

