ਲੁਧਿਆਣਾ: ਲੁਧਿਆਣਾ 'ਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਨਗਰ ਨਿਗਮ ਚੋਣਾਂ 'ਚ ਕਾਂਗਰਸ ਅਤੇ ਅਕਾਲੀ ਦਲ ਦਾ ਸਿਰ ਦਰਦ ਵਧਾ ਦਿੱਤਾ ਹੈ। ਅਕਾਲੀ ਦਲ ਦੇ ਸਾਬਕਾ ਕੌਂਸਲਰ ਮਨਪ੍ਰੀਤ ਮੰਨਾ ਅਤੇ ਕਾਂਗਰਸੀ ਆਗੂ ਸੰਨੀ ਚੌਧਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ।
ਪਾਰਟੀ ਵਿੱਚ ਸ਼ਾਮਲ ਹੁੰਦਿਆਂ ਮੰਨਾ ਅਤੇ ਚੌਧਰੀ ਨੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਕੰਮ ਅਤੇ ਅਗਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕ ਪੱਪੀ ਦਾ ਲੋਕਾਂ ਪ੍ਰਤੀ ਪਾਰਦਰਸ਼ੀ ਅਤੇ ਸਮਰਪਿਤ ਰਵੱਈਆ ਉਨ੍ਹਾਂ ਨੂੰ 'ਆਪ' ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਪੱਪੀ ਨੇ ਨਾ ਸਿਰਫ ਇਲਾਕੇ ਦੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ ਬਲਕਿ ਹੋਰ ਪਾਰਟੀਆਂ ਦੇ ਨੇਤਾਵਾਂ ਨੂੰ ਵੀ ਪ੍ਰੇਰਿਤ ਕੀਤਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਨ੍ਹਾਂ ਨਵੇਂ ਮੈਂਬਰਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।

