ਜਾਂਚ ਅਧਿਕਾਰੀ ਹੌਲਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੀਸ਼ਾ ਸੇਠੀ ਵਾਸੀ ਫਿਲੌਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 13 ਨਵੰਬਰ ਨੂੰ ਉਹ ਆਪਣੇ ਮੋਟਰਸਾਈਕਲ 'ਤੇ ਲੁਧਿਆਣਾ ਵੱਲ ਜਾ ਰਿਹਾ ਸੀ। ਇਸ ਦੌਰਾਨ ਮੈਟਰੋ ਮਾਲ ਨੇੜੇ ਇਕ ਟੋਯੋਟਾ ਇਨੋਵਾ ਕਾਰ ਚਾਲਕ ਨੇ ਉਸ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਪਰ ਇਨੋਵਾ ਚਾਲਕ ਹਰਕੀਰਤ ਸਿੰਘ ਸੰਧੂ ਨੇ ਉਸ ਨੂੰ ਹਸਪਤਾਲ ਲਿਜਾਣ ਦੀ ਬਜਾਏ ਉਸ ਦਾ ਮੋਬਾਈਲ ਫੋਨ ਅਤੇ ਪਰਸ ਜੇਬ 'ਚੋਂ ਕੱਢ ਲਿਆ ਅਤੇ ਉੱਥੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ, ਫਿਲਹਾਲ ਉਕਤ ਮਾਮਲੇ 'ਚ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

