ਜਲੰਧਰ: ਜਲੰਧਰ 'ਚ ਵੱਡੀ ਵਾਰਦਾਤ ਹੋਣ ਦੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਘਰ 'ਚ ਦਾਖਲ ਹੋਏ ਆਮ ਆਦਮੀ ਪਾਰਟੀ ਦੇ ਵਰਕਰ 'ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗੋਲੀਬਾਰੀ 'ਚ ਆਮ ਆਦਮੀ ਪਾਰਟੀ ਦਾ ਵਰਕਰ ਵਿਵੇਕ ਮੱਟੂ ਵਾਸੀ ਪਿੰਡ ਪੱਟੀ ਸਾਹਨ ਜ਼ਖਮੀ ਹੋ ਗਿਆ। ਉਸ ਨੂੰ ਉਸ ਦੇ ਪਰਿਵਾਰ ਨੇ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਵੇਕ ਮੱਟੂ ਦੀ ਪਿੰਡ ਦੇ ਨੌਜਵਾਨਾਂ ਨਾਲ ਦੁਸ਼ਮਣੀ ਚੱਲ ਰਹੀ ਸੀ ਅਤੇ ਉਨ੍ਹਾਂ ਦਾ ਝਗੜਾ ਵੀ ਹੋਇਆ ਸੀ। ਦੁਸ਼ਮਣੀ ਕਾਰਨ ਉਸ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਸ ਦੌਰਾਨ ਮੱਟੂ ਦੀ ਲੱਤ 'ਚ ਗੋਲੀ ਲੱਗ ਗਈ। ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।