ਬਠਿੰਡਾ: ਅੱਜ ਬਠਿੰਡਾ ਵਿੱਚ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਸ ਨਾਲੇ ਵਿੱਚ ਡਿੱਗ ਗਈ ਬਠਿੰਡਾ ਵਿੱਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਜੀਵਨ ਸਿੰਘ ਵਾਲਾ ਅਤੇ ਕੋਟ ਸ਼ਮੀਰ ਦੇ ਵਿਚਕਾਰ ਇੱਕ ਨਾਲੇ ਵਿੱਚ ਡਿੱਗ ਗਈ। ਇਸ ਦੌਰਾਨ ਇਕ ਬੱਚੇ ਸਮੇਤ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਚ ਕਈ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਦੁੱਖ ਜ਼ਾਹਰ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ ਇੰਡੀਆ) ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ ਅਤੇ ਲਿਖਿਆ, "ਪੰਜਾਬ ਦੇ ਬਠਿੰਡਾ ਵਿੱਚ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ਤੋਂ ਦੁਖੀ ਹਾਂ। ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ, ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮ੍ਰਿਤਕਾਂ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।