ਬਠਿੰਡਾ: ਪੰਜਾਬ ਦੇ ਬਠਿੰਡਾ ਤੋਂ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੁਲਿਸ ਨੇ ਏਮਜ਼ ਬਠਿੰਡਾ ਦੀ ਸਟਾਫ ਨਰਸ ਦੀ ਨਹਾਉਣ ਦੌਰਾਨ ਵੀਡੀਓ ਬਣਾਉਣ ਵਾਲੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਖਿਲਾਫ ਸਦਰ ਥਾਣੇ ਵਿੱਚ ਕੇਸ ਦਰਜ ਕੀਤਾ। ਏਮਜ਼ 'ਚ ਸਟਾਫ ਨਰਸ ਵਜੋਂ ਕੰਮ ਕਰਨ ਵਾਲੀ ਔਰਤ ਨੇ ਪੁਲਸ ਨੂੰ ਦੱਸਿਆ ਕਿ ਉਹ ਪਿੰਡ ਜੋਧਪੁਰ ਰੋਮਾਣਾ 'ਚ ਕਿਰਾਏ ਦੇ ਮਕਾਨ 'ਚ ਰਹਿੰਦੀ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਬਾਥਰੂਮ 'ਚ ਨਹਾ ਰਹੀ ਸੀ ਤਾਂ ਉਸ ਨੇ ਖਿੜਕੀ 'ਚ ਇਕ ਮੋਬਾਈਲ ਫੋਨ ਰੱਖਿਆ ਦੇਖਿਆ।
ਜਦੋਂ ਉਹ ਤੇਜ਼ੀ ਨਾਲ ਕੱਪੜੇ ਪਹਿਨ ਕੇ ਬਾਹਰ ਆਈ ਤਾਂ ਉਸ ਦੇ ਗੁਆਂਢ 'ਚ ਰਹਿਣ ਵਾਲਾ ਜੋਧਪੁਰ ਦਾ ਰਹਿਣ ਵਾਲਾ ਦੋਸ਼ੀ ਜਸਕਰਨ ਸਿੰਘ ਉਸ ਨੂੰ ਦਿਖਾਈ ਦਿੱਤਾ ਅਤੇ ਉਸ ਨੇ ਉਸ ਦੀ ਵੀਡੀਓ ਬਣਾਉਣ ਲਈ ਮੋਬਾਈਲ ਫੋਨ ਰੱਖਿਆ ਹੋਇਆ ਸੀ। ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮੋਬਾਈਲ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।