ਚੰਡੀਗੜ੍ਹ: ਚੰਡੀਗੜ੍ਹ 'ਚ ਡਰਾਈਵਰਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਕੱਲ੍ਹ ਚੰਡੀਗੜ੍ਹ ਵਿੱਚ ਭਾਰੀ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਕਾਰਨ ਇਹ ਵਾਹਨ ਕੱਲ੍ਹ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੰਡੀਗੜ੍ਹ 'ਚ ਦਾਖਲ ਨਹੀਂ ਹੋ ਸਕਣਗੇ। ਹਿਮਾਚਲ ਤੋਂ ਚੰਡੀਗੜ੍ਹ ਜਾਣ ਵਾਲੇ ਵਾਹਨ ਚਾਲਕਾਂ ਨੂੰ ਜ਼ੀਰਕਪੁਰ ਦੇ ਬਦਲਵੇਂ ਰਸਤੇ ਦੀ ਵਰਤੋਂ ਕਰਨੀ ਪਵੇਗੀ।
ਵੀਵੀਆਈਪੀ ਦੇ ਆਉਣ ਕਾਰਨ ਟ੍ਰੈਫਿਕ ਪੁਲਿਸ ਨੇ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ, ਜਿਸ ਕਾਰਨ ਕੱਲ੍ਹ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੰਡੀਗੜ੍ਹ ਵੱਲ ਜਾਣ ਵਾਲੇ ਭਾਰੀ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਰਹੇਗੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 3 ਦਸੰਬਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ, ਜਿਸ ਕਾਰਨ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਕਈ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।

