ਲੁਧਿਆਣਾ: ਸੂਬੇ 'ਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬੇ ਵਿੱਚ 21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹੇ ਵਿੱਚ ਚੋਣ ਅਧਿਕਾਰੀ ਵੱਲੋਂ ਵੱਖ-ਵੱਖ ਵਾਰਡਾਂ ਲਈ ਨਾਮਜ਼ਦਗੀ ਸਥਾਨਾਂ ਦਾ ਵੇਰਵਾ ਜਾਰੀ ਕਰ ਦਿੱਤਾ ਗਿਆ ਹੈ। ਇਸ ਲਈ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਵੱਲੋਂ ਜਾਰੀ ਨਾਮਜ਼ਦਗੀ ਸਥਾਨਾਂ 'ਤੇ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ।


