ਬਟਾਲਾ: ਅੱਜ ਕਸਬਾ ਅਲੀਵਾਲ ਨੇੜੇ ਕਾਰ ਅਤੇ ਟਰੱਕ ਦੀ ਟੱਕਰ 'ਚ ਇਕ ਡਰਾਈਵਰ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਅਲਜਾਮਪੁਰ, ਜ਼ਿਲ੍ਹਾ ਅੰਮ੍ਰਿਤਸਰ ਆਪਣੀ ਆਲਟੋ ਕਾਰ 'ਚ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਹ ਕਸਬਾ ਅਲੀਵਾਲ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਐਂਬੂਲੈਂਸ 108 ਦਾ ਸਟਾਫ ਮੌਕੇ 'ਤੇ ਪਹੁੰਚ ਗਿਆ ਅਤੇ ਗੰਭੀਰ ਰੂਪ ਨਾਲ ਜ਼ਖਮੀ ਕਾਰ ਚਾਲਕ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਆਂਦਾ, ਜਿੱਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।

