ਪਟਿਆਲਾ: ਪੰਜਾਬ ਦੇ ਪਟਿਆਲਾ 'ਚ ਛੁੱਟੀ 'ਤੇ ਗਏ ਫੌਜ ਦੇ ਇਕ ਜਵਾਨ ਨਾਲ ਵੱਡਾ ਹਾਦਸਾ ਵਾਪਰ ਗਿਆ। ਪਟਿਆਲਾ ਯੂਨੀਵਰਸਿਟੀ ਨੇੜੇ ਹੋਏ ਸੜਕ ਹਾਦਸੇ 'ਚ ਛੁੱਟੀ 'ਤੇ ਗਏ ਇਕ ਫੌਜੀ ਦੀ ਮੌਤ ਹੋ ਗਈ ਅਤੇ ਉਸ ਦੇ ਦੋ ਰਿਸ਼ਤੇਦਾਰ ਜ਼ਖਮੀ ਹੋ ਗਏ, ਜਿਨ੍ਹਾਂ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਪਟਿਆਲਾ ਤੋਂ ਲੁਧਿਆਣਾ ਜਾ ਰਹੀ ਇਕ ਸਵਿਫਟ ਕਾਰ ਤੇਜ਼ ਰਫਤਾਰ ਕਾਰਨ ਦਰੱਖਤ ਨਾਲ ਟਕਰਾ ਗਈ। ਹਾਦਸੇ ਦੇ ਸਮੇਂ ਕਾਰ 'ਚ ਤਿੰਨ ਲੋਕ ਸਵਾਰ ਸਨ, ਜਿਨ੍ਹਾਂ 'ਚੋਂ ਇਕ ਜਸ਼ਨਦੀਪ ਸਿੰਘ (32) ਸੀ, ਜੋ ਫੌਜ ਦਾ ਜਵਾਨ ਸੀ ਅਤੇ ਛੁੱਟੀ 'ਤੇ ਆਇਆ ਸੀ। ਉਸ ਤੋਂ ਇਲਾਵਾ ਕਾਰ 'ਚ ਉਸ ਦੇ ਨਾਲ 2 ਰਿਸ਼ਤੇਦਾਰ ਵੀ ਮੌਜੂਦ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਖਸ਼ੀਵਾਲ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਜਸ਼ਨਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀ 2 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਬਾਰੇ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ