ਜਲੰਧਰ: ਨਗਰ ਨਿਗਮ ਚੋਣਾਂ ਤੋਂ ਪਹਿਲਾਂ ਨੇਤਾਵਾਂ ਦੇ ਦਲ ਬਦਲਣ ਦਾ ਸਿਲਸਿਲਾ ਜਾਰੀ ਹੈ। ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਪ੍ਰਦੀਪ ਖੁੱਲਰ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਪ੍ਰਦੀਪ ਖੁੱਲਰ ਨੇ ਖੁਦ ਸੋਸ਼ਲ ਮੀਡੀਆ 'ਤੇ ਇਕ ਪੋਸਟ ਕਰਕੇ ਇਸ ਗੱਲ ਦਾ ਖੁਲਾਸਾ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ। ਪੱਛਮ 'ਚ ਮਜ਼ਬੂਤ ਪਕੜ ਰੱਖਣ ਵਾਲੇ ਖੁੱਲਰ ਨੇ ਆਮ ਆਦਮੀ ਪਾਰਟੀ 'ਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਖੁੱਲਰ ਨਿਗਮ ਚੋਣਾਂ 'ਚ ਟਿਕਟ ਨਾ ਮਿਲਣ ਕਾਰਨ ਆਮ ਆਦਮੀ ਪਾਰਟੀ ਤੋਂ ਨਾਰਾਜ਼ ਸਨ, ਜਿਸ ਕਾਰਨ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜ਼ਿਮਨੀ ਚੋਣ ਦੌਰਾਨ ਖੁੱਲਰ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ ਅਤੇ 7 ਮਹੀਨੇ ਬਾਅਦ ਉਹ ਪਾਰਟੀ ਨੂੰ ਅਲਵਿਦਾ ਕਹਿ ਕੇ ਦੁਬਾਰਾ ਭਾਜਪਾ 'ਚ ਸ਼ਾਮਲ ਹੋ ਗਏ ਹਨ।

