ਬਠਿੰਡਾ: ਪੰਜਾਬ ਦੇ ਬਠਿੰਡਾ 'ਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਵਿੱਚ ਸਾਬਕਾ ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਕੁਝ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੰਸਪੈਕਟਰ 'ਤੇ ਗੋਲੀਆਂ ਚਲਾਈਆਂ ਹਨ, ਜਿਸ ਤੋਂ ਬਾਅਦ ਇੰਸਪੈਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੰਸਪੈਕਟਰ ਦੀ ਪਛਾਣ ਓਮ ਪ੍ਰਕਾਸ਼ ਵਜੋਂ ਹੋਈ ਹੈ, ਜਿਸ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਦੋ ਗੋਲੀਆਂ ਮਾਰੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਕਾਤਲ ਮੌਕੇ ਤੋਂ ਫਰਾਰ ਹੋ ਗਏ ਹਨ। ਇਹ ਘਟਨਾ ਸ਼ਾਮ 6:30 ਵਜੇ ਵਾਪਰੀ ਜਦੋਂ ਮ੍ਰਿਤਕ ਦੁੱਧ ਲੈਣ ਲਈ ਇੱਕ ਦੁਕਾਨ 'ਤੇ ਗਿਆ ਸੀ, ਜਦੋਂ ਪਿੱਛੋਂ ਆ ਰਹੇ ਬਾਈਕ ਚਾਲਕ ਨੇ ਉਸ ਨੂੰ ਦੋ ਗੋਲੀਆਂ ਮਾਰੀਆਂ ਅਤੇ ਉਸਦੀ ਹੱਤਿਆ ਕਰ ਦਿੱਤੀ। ਗੋਲੀ ਲੱਗਣ ਤੋਂ ਬਾਅਦ ਇੰਸਪੈਕਟਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਮੌਕੇ 'ਤੇ ਪਹੁੰਚ ਗਏ। ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਈ ਹੈ ਅਤੇ ਪੁਲਿਸ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।