ਚੰਡੀਗੜ੍ਹ: ਪੰਜਾਬ 'ਚ ਨਸ਼ਿਆਂ ਦਾ ਕਾਰੋਬਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੁਲਿਸ ਪ੍ਰਸ਼ਾਸਨ ਵੱਲੋਂ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੇ ਹੀ ਜਲੰਧਰ ਦੇ ਇਕ ਨੌਜਵਾਨ ਦੇ ਊਨਾ 'ਚ ਫੜੇ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਇਕ ਨੌਜਵਾਨ ਨੂੰ ਊਨਾ 'ਚ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਨੌਜਵਾਨ ਦੀ ਪਛਾਣ ਵਿਸ਼ਾਲ ਗੱਪਾ ਪੁੱਤਰ ਪ੍ਰਵੀਨ ਕੁਮਾਰ ਵਾਸੀ ਜਲੰਧਰ ਕੈਂਟ ਵਜੋਂ ਹੋਈ ਹੈ।
ਪੁਲਿਸ ਨੇ ਗ੍ਰਿਫਤਾਰ ਕੀਤੇ ਨੌਜਵਾਨ ਕੋਲੋਂ 10-15 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਮਹਿਤਪੁਰ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਨੇ ਮਹਿਤਪੁਰ ਦੀ ਸਬਜ਼ੀ ਮੰਡੀ ਨੇੜੇ ਤੋਂ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।

