ਜਲੰਧਰ: ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੱਸ ਸਟੈਂਡ ਨੇੜੇ ਮੋਤਾ ਸਿੰਘ ਨਗਰ 'ਚ ਗੋਲੀਆਂ ਚਲਾਈਆਂ ਗਈਆਂ। ਇਸ ਹਾਦਸੇ 'ਚ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਦੀ ਪਛਾਣ ਹਨੀ ਚਾਹਲ ਅਤੇ ਕਰਨਵੀਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦੀ ਦੁਸ਼ਮਣੀ ਦੇ ਸਬੰਧ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਗੁਰਵਿੰਦਰ ਸਿੰਘ ਬਾਬਾ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

