ਬਾਘਾਪੁਰਾਣਾ : ਪੰਜਾਬ 'ਚ ਇਕ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਬਾਘਾਪੁਰਾਣਾ ਬੱਸ ਸਟੈਂਡ ਦੇ ਸਾਹਮਣੇ ਇਕ ਸੀਮੈਂਟ ਟਿੱਪਰ ਅਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸੀਮੈਂਟ ਟਿੱਪਰ ਅਤੇ ਮੋਟਰਸਾਈਕਲ ਸਵਾਰ ਕੋਟਪੁਰਾ ਰੋਡ ਤੋਂ ਮੋਗਾ ਰੋਡ ਵੱਲ ਜਾ ਰਹੇ ਸਨ ਕਿ ਇਕ ਮੋਟਰਸਾਈਕਲ ਸਵਾਰ ਨੌਜਵਾਨ ਟਿੱਪਰ ਦੇ ਪਿਛਲੇ ਟਾਇਰ ਹੇਠਾਂ ਆ ਗਿਆ, ਜਿਨ੍ਹਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਟਿੱਪਰ ਅਤੇ ਡਰਾਈਵਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

