ਪੰਜਾਬ ਡੈਸਕ : ਪੰਜਾਬ ਸਰਕਾਰ ਨੇ ਮਿਉਂਸਪਲ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 21 ਦਸੰਬਰ (ਸ਼ਨੀਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਇਹ ਪੱਤਰ ਸਮਰੱਥ ਅਥਾਰਟੀ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤਾ ਜਾ ਰਿਹਾ ਹੈ। ਇਸ ਆਦੇਸ਼ ਦੀ ਕਾਪੀ ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਸਕੱਤਰ-ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਚੋਣ ਕਮਿਸ਼ਨ ਦੇ ਡਾਇਰੈਕਟਰ ਜਨਰਲ, ਵਿਸ਼ੇਸ਼ ਸਕੱਤਰ, ਵਧੀਕ ਸਕੱਤਰ, ਸੰਯੁਕਤ ਸਕੱਤਰ, ਡਿਪਟੀ ਸਕੱਤਰ, ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ), ਡਾਇਰੈਕਟਰ ਸਿੱਖਿਆ ਵਿਭਾਗ (ਪ੍ਰਾਇਮਰੀ ਸਿੱਖਿਆ), ਡਾਇਰੈਕਟਰ ਐਸਸੀਈਆਰਟੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਭੇਜੀ ਗਈ ਹੈ।