HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਲੁਧਿਆਣਾ 'ਚ ਪਿਤਾ-ਪੁੱਤਰ ਨਾਲ ਵਾਪਰਿਆ ਦਰਦਨਾਕ ਹਾਦਸਾ, 1 ਦੀ ਮੌਤ,


ਲੁਧਿਆਣਾ: ਲੁਧਿਆਣਾ 'ਚ ਸ਼ਨੀਵਾਰ ਨੂੰ ਇਕ ਦਰਦਨਾਕ ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿਤਾ-ਪੁੱਤਰ ਪੱਖੋਵਾਲ ਰੋਡ 'ਤੇ ਅੰਬੇਰਾ ਗ੍ਰੀਨ ਫਲੈਟਸ ਨੇੜੇ ਐਕਟਿਵਾ 'ਤੇ ਜਾ ਰਹੇ ਸਨ ਕਿ ਤੇਜ਼ ਰਫਤਾਰ ਨਾਲ ਜਾ ਰਹੀ ਕਾਰ ਦੇ ਡਰਾਈਵਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਪਿਤਾ-ਪੁੱਤਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਪਛਾਣ ਸ਼ਿਵਮ ਅਤੇ ਉਸ ਦੇ ਪਿਤਾ ਹਰਿੰਦਰ ਕੁਮਾਰ ਵਜੋਂ ਹੋਈ ਹੈ। ਇਲਾਜ ਦੌਰਾਨ ਹਰਿੰਦਰ ਦੀ ਮੌਤ ਹੋ ਗਈ। ਪੁਲਿਸ ਨੇ ਸ਼ਿਵਮ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਸ਼ਿਵਮ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਐਕਟਿਵਾ 'ਤੇ ਜਾ ਰਿਹਾ ਸੀ ਕਿ ਪਿੱਛੋਂ ਆ ਰਹੇ ਕਾਰ ਸਵਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਸਬ ਇੰਸਪੈਕਟਰ ਤਰਸੇਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies