ਪੰਜਾਬ ਡੈਸਕ : ਪੰਜਾਬ ਵਿੱਚ 15 ਵੱਡੇ ਹਾਈਵੇ ਪ੍ਰੋਜੈਕਟ ਬੰਦ ਕਰ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ 604 ਕਿਲੋਮੀਟਰ ਲੰਬੇ 15 ਵੱਡੇ ਹਾਈਵੇ ਪ੍ਰੋਜੈਕਟਾਂ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਰੋਕ ਦਿੱਤਾ ਗਿਆ ਹੈ। ਐਨਐਚਏਆਈ ਨੇ ਅਜੇ ਇਨ੍ਹਾਂ ਹਾਈਵੇ ਪ੍ਰੋਜੈਕਟਾਂ ਲਈ 103 ਕਿਲੋਮੀਟਰ ਜ਼ਮੀਨ ਐਕਵਾਇਰ ਨਹੀਂ ਕੀਤੀ ਹੈ, ਪਰ ਕਿਸਾਨਾਂ ਨੇ ਆਪਣੀ ਜ਼ਮੀਨ ਛੱਡਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਕਾਰਨ ਕੰਮ ਰੁਕ ਗਿਆ ਹੈ।
ਇਨ੍ਹਾਂ ਪ੍ਰੋਜੈਕਟਾਂ ਵਿੱਚ ਭਾਰਤਮਾਲਾ ਪ੍ਰੋਜੈਕਟ ਤਹਿਤ ਬਣਾਇਆ ਜਾ ਰਿਹਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਵੀ ਸ਼ਾਮਲ ਹੈ। ਐਨਐਚਏਆਈ ਨੇ ਰਾਜ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਗਿਆ ਹੈ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਜ਼ਮੀਨ ਐਕੁਆਇਰ ਕਰਨ ਦਾ ਕੰਮ ਜਲਦੀ ਤੋਂ ਜਲਦੀ ਕੀਤਾ ਜਾਵੇ।
ਦੱਸ ਦੇਈਏ ਕਿ ਕਿਸਾਨ ਜ਼ਮੀਨ ਦੇ ਮੁਆਵਜ਼ੇ ਤੋਂ ਸੰਤੁਸ਼ਟ ਨਹੀਂ ਹਨ। ਕਿਸਾਨਾਂ ਦੀ ਮੰਗ ਹੈ ਕਿ ਮੁਆਵਜ਼ਾ ਮਾਰਕੀਟ ਰੇਟ ਦੇ ਅਨੁਸਾਰ ਨਿਰਧਾਰਤ ਕੀਤਾ ਜਾਵੇ ਅਤੇ ਉਨ੍ਹਾਂ ਦਾ ਮੁੜ ਵਸੇਬਾ ਵੀ ਯਕੀਨੀ ਬਣਾਇਆ ਜਾਵੇ। ਦੂਜੇ ਪਾਸੇ ਜੇਕਰ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਨਾ ਕੀਤਾ ਗਿਆ ਤਾਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ।

