ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗਣਤੰਤਰ ਦਿਵਸ ਦੇ ਮੌਕੇ 'ਤੇ 24 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਗਾਰਡ ਮੈਡਲ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ, 2025 ਦੇ ਮੌਕੇ 'ਤੇ ਆਪਣੀ ਡਿਊਟੀ ਵਿੱਚ ਲਗਾਤਾਰ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਲਈ ਮੁੱਖ ਮੰਤਰੀ ਗਾਰਡ ਮੈਡਲ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

.jpg)