ਲੁਧਿਆਣਾ: ਜ਼ਿਲ੍ਹਾ ਪੁਲਿਸ ਚਾਈਨਾ ਡੋਰ ਵਿਰੁੱਧ ਸਖ਼ਤ ਰੁਖ ਅਪਣਾ ਰਹੀ ਹੈ। ਦੋ ਨੌਜਵਾਨਾਂ ਖਿਲਾਫ ਜੰਗਲੀ ਜੀਵ ਸੁਰੱਖਿਆ ਐਕਟ ਦੀ ਗੈਰ-ਜ਼ਮਾਨਤੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 68 ਗੱਟੂ ਚਾਈਨਾ ਡੋਰ ਬਰਾਮਦ ਕੀਤੇ ਹਨ। ਥਾਣਾ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਸਮਰਾਲਾ ਚੌਕ ਨੇੜੇ ਪਾਬੰਦੀਸ਼ੁਦਾ ਚਾਈਨਾ ਡੋਰ ਦੀਆਂ 68 ਗੱਟੂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅਜਿਹੇ ਮੁਲਜ਼ਮਾਂ ਖਿਲਾਫ ਮਾਮੂਲੀ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਬਜਾਏ ਜੰਗਲੀ ਜੀਵ ਸੁਰੱਖਿਆ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਗੈਰ-ਜ਼ਮਾਨਤੀ ਧਾਰਾ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ।
ਲੁਧਿਆਣਾ ਵੱਡੀ ਮਾਤਰਾ ਵਿੱਚ ਪਾਬੰਦੀ ਸ਼ੁਦਾ ਚਾਈਨਾ ਡੋਰ ਸਮੇਤ 2 ਕਾਬੂ
January 10, 2025
0

Tags