ਲੁਧਿਆਣਾ: ਲੁਧਿਆਣਾ 'ਚ ਭਾਰੀ ਹੰਗਾਮਾ ਹੋਇਆ, ਜਿਸ ਦੌਰਾਨ ਪੂਰੇ ਇਲਾਕੇ ਨੂੰ ਪੁਲਸ ਛਾਉਣੀ 'ਚ ਬਦਲ ਦਿੱਤਾ ਗਿਆ। ਜਾਣਕਾਰੀ ਮੁਤਾਬਕ ਇਹ ਮਾਮਲਾ ਪੱਖੋਵਾਲ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਹੋਟਲ ਬਿਲਡਰਾਂ ਅਤੇ ਗਲਾਡਾ ਅਧਿਕਾਰੀਆਂ ਵਿਚਾਲੇ ਹੰਗਾਮਾ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਗਲਾਡਾ ਵੱਲੋਂ ਵੱਡੀ ਕਾਰਵਾਈ ਕਰਦਿਆਂ 3 ਹੋਟਲਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਹੋਟਲ ਲੁਧਿਆਣਾ ਦੀ ਰਿਹਾਇਸ਼ੀ ਕਲੋਨੀ ਵਿੱਚ ਬਣਾਏ ਜਾ ਰਹੇ ਸਨ। ਇਸ ਖੇਤਰ ਵਿੱਚ ਪਹਿਲਾਂ ਇੱਕ ਹੋਟਲ ਚਲਾਇਆ ਜਾ ਰਿਹਾ ਸੀ ਅਤੇ 2 ਹੋਰ ਹੋਟਲ ਬਣਾਏ ਜਾ ਰਹੇ ਸਨ। ਇਸ ਦੌਰਾਨ ਗਲਾਡਾ ਨੇ ਕਾਰਵਾਈ ਕਰਦਿਆਂ ਤਿੰਨਾਂ ਹੋਟਲਾਂ ਨੂੰ ਸੀਲ ਕਰ ਦਿੱਤਾ।
ਇਸ ਦੌਰਾਨ ਹੋਟਲ ਦੇ ਬਿਲਡਰਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਗ਼ਲਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਰਿਹਾਇਸ਼ੀ ਕਲੋਨੀ ਵਿੱਚ ਇੱਕ ਹੋਰ ਰਿਜ਼ੋਰਟ ਹੈ ਜਿਸ ਨੂੰ ਸੀਲ ਨਹੀਂ ਕੀਤਾ ਗਿਆ ਹੈ ਅਤੇ ਚੱਲ ਰਿਹਾ ਹੈ। ਇਸ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ ਸੀ। ਝਗੜਾ ਵੀ ਹੋਇਆ ਪਰ ਗਲਾਡਾ ਨੇ ਹੋਟਲਾਂ ਨੂੰ ਮੌਕੇ 'ਤੇ ਹੀ ਸੀਲ ਕਰ ਦਿੱਤਾ ਗਿਆ। ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਸਥਿਤੀ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ।