ਅੰਮ੍ਰਿਤਸਰ: ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ (ਆਪ) ਚ ਐਤਵਾਰ ਨੂੰ ਚਾਰ ਆਜ਼ਾਦ ਕੌਂਸਲਰ 'ਆਪ' 'ਚ ਸ਼ਾਮਲ ਹੋ ਗਏ। ਚਾਰੇ ਕੌਂਸਲਰ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ 'ਆਪ' ਵਿੱਚ ਸ਼ਾਮਲ ਹੋਏ। ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਕੌਂਸਲਰ ਵਿਜੇ ਕੁਮਾਰ ਭਗਤ ਪੁੱਤਰ ਸਵਰਗੀ ਕਸ਼ਮੀਰੀ ਲਾਲ ਭਗਤ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਮਨਦੀਪ ਸਿੰਘ ਔਜਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।
ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ਰੀ ਕਲਸੀ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ ਸੰਨੀ ਆਹਲੂਵਾਲੀਆ ਦੀ ਹਾਜ਼ਰੀ ਵਿੱਚ ਸਾਰੇ ਕੌਂਸਲਰਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ ਵਿੱਚ ਸਵਾਗਤ ਕੀਤਾ।

