ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਜਗਸੀਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਸੁਖਵਿੰਦਰ ਸਿੰਘ (36) ਦਾ ਵਿਆਹ ਸਿਮਰਨਜੀਤ ਕੌਰ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੀ ਨੂੰਹ ਸਿਮਰਨਜੀਤ ਕੌਰ ਦੇ ਹਰਰਾਏਪੁਰ ਵਾਸੀ ਮੰਗਲਜੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਤੋਂ ਬਾਅਦ ਉਸ ਦਾ ਬੇਟਾ ਪਰੇਸ਼ਾਨ ਰਹਿਣ ਲੱਗਾ। ਇਸ ਸਮੱਸਿਆ ਕਾਰਨ ਉਸ ਨੇ ਪੁਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਕੌਰ ਅਤੇ ਮੰਗਲਜੀਤ ਸਿੰਘ ਉਨ੍ਹਾਂ ਦੇ ਬੇਟੇ ਦੀ ਮੌਤ ਲਈ ਜ਼ਿੰਮੇਵਾਰ ਹਨ। ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਦੋਸ਼ੀ ਖਿਲਾਫ ਮੌਤ ਲਈ ਉਕਸਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ, ਪਤਨੀ ਅਤੇ ਉਸਦੇ ਕਥਿਤ ਪ੍ਰੇਮੀ ਵਿਰੁੱਧ ਕੇਸ ਦਰਜ
January 08, 2025
0
ਬਠਿੰਡਾ: ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਇਸ ਸਬੰਧ ਵਿੱਚ ਉਸਦੀ ਪਤਨੀ ਅਤੇ ਉਸਦੇ ਕਥਿਤ ਪ੍ਰੇਮੀ ਵਿਰੁੱਧ ਕੇਸ ਦਰਜ ਕਰ ਲਿਆ ਹੈ।
Tags