ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ 22 ਜਨਵਰੀ ਨੂੰ ਅਮਰੀਕੀ ਸੰਸਦ ਕੈਪੀਟਲ ਹਿੱਲ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਰੋਹ 'ਚ ਮੌਜੂਦ ਸਨ। ਉਨ੍ਹਾਂ ਨੇ ਇੱਥੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਪੰਨੂੰ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਟਰੰਪ ਗਰੁੱਪ ਨੇ ਸੱਦਾ ਦਿੱਤਾ ਸੀ, ਹਾਲਾਂਕਿ ਅੰਤਰਰਾਸ਼ਟਰੀ ਮੀਡੀਆ ਰਿਪੋਰਟਾਂ ਅਨੁਸਾਰ ਪੰਨੂੰ ਨੇ ਸਹੁੰ ਚੁੱਕ ਸਮਾਰੋਹ ਲਈ ਟਿਕਟ ਖਰੀਦੀ ਸੀ।
ਵੀਡੀਓ ਮੁਤਾਬਕ ਟਰੰਪ ਸਹੁੰ ਚੁੱਕਣ ਤੋਂ ਪਹਿਲਾਂ ਆਪਣੀ ਪਤਨੀ ਨਾਲ ਸਟੇਜ 'ਤੇ ਮੌਜੂਦ ਸਨ। ਪੰਨੂੰ ਸਟੇਜ ਦੇ ਬਹੁਤ ਨੇੜੇ ਖੜ੍ਹਾ ਨਜ਼ਰ ਆ ਰਿਹਾ ਹੈ। ਸਹੁੰ ਚੁੱਕ ਸਮਾਰੋਹ 'ਚ ਆਏ ਲੋਕ ਅਮਰੀਕਾ, ਅਮਰੀਕਾ ਦੇ ਨਾਅਰੇ ਲਗਾ ਰਹੇ ਹਨ। ਅਚਾਨਕ ਪੰਨੂੰ ਅੱਗੇ ਆਉਂਦਾ ਹੈ ਅਤੇ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਗਾਉਣਾ ਸ਼ੁਰੂ ਕਰ ਦਿੰਦਾ ਹੈ।

