ਲੁਧਿਆਣਾ: ਲੁਧਿਆਣਾ 'ਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਨਗਰ ਨਿਗਮ ਚੋਣਾਂ ਤੋਂ ਬਾਅਦ ਆਜ਼ਾਦ ਜਿੱਤ ਹਾਸਲ ਕਰਨ ਵਾਲੀ ਕੌਂਸਲਰ ਰਤਨਜੀਤ ਕੌਰ ਸਿਵੀਆ ਵਾਰਡ ਨੰਬਰ 01 ਤੋਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ।
ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆ, ਸੀਨੀਅਰ ਆਗੂ ਸੰਨੀ ਆਹਲੂਵਾਲੀਆ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਰਤਨਜੀਤ ਕੌਰ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਰਤਨਜੀਤ ਨੇ ਚੋਣਾਂ ਵਿੱਚ 'ਆਪ' ਉਮੀਦਵਾਰ ਦਿਵਿਆ ਦਾਨਵ ਨੂੰ ਹਰਾਇਆ ਸੀ। ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਕਾਂਗਰਸ ਦੇ ਦੋ ਕੌਂਸਲਰ ਪਰਮਿੰਦਰ ਸੋਮਾ ਅਤੇ ਜਗਮੀਤ ਸਿੰਘ ਨੋਨੀ ਨੂੰ ਵੀ 'ਆਪ' 'ਚ ਸ਼ਾਮਲ ਕੀਤਾ ਗਿਆ ਸੀ।

