HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ 'ਚ ਦਿਨ-ਦਿਹਾੜੇ ਗੋਲੀਆਂ ਚੱਲਣ ਨਾਲ ਨੌਜਵਾਨ ਦੀ ਮੌਤ

ਅੰਮ੍ਰਿਤਸਰ: ਅੰਮ੍ਰਿਤਸਰ 'ਚ ਦਿਨ-ਦਿਹਾੜੇ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਟਾਹਲੀ ਵਾਲੀ ਚੌਕ 'ਚ ਗੋਲੀਆਂ ਚੱਲਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜ਼ਖਮੀ ਨੌਜਵਾਨ ਨੂੰ ਪਹਿਲਾਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਮਰਪਾਲ ਸਿੰਘ ਵਾਸੀ ਹੁਸੈਨਪੁਰਾ ਚੌਕ ਵਜੋਂ ਹੋਈ ਹੈ। ਇਸ ਮਾਮਲੇ 'ਚ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕਈ ਦੁਕਾਨਦਾਰ ਬਾਜ਼ਾਰ 'ਚ ਸੋਨੇ ਦੀਆਂ ਕਮੇਟੀਆਂ ਚਲਾਉਂਦੇ ਹਨ ਅਤੇ ਅੱਜ ਵੀ ਗੋਲਡ ਕਮੇਟੀ ਨੂੰ ਲੈ ਕੇ ਗੱਲਬਾਤ ਚੱਲ ਰਹੀ ਸੀ, ਜਿਸ ਦੌਰਾਨ ਵਿਵਾਦ ਵਧ ਗਿਆ। ਇਸ ਤੋਂ ਬਾਅਦ ਦੋਸ਼ੀ ਨੌਜਵਾਨ ਨੇ ਫਾਇਰਿੰਗ ਕਰ ਦਿੱਤੀ, ਜਿਸ 'ਚ ਨੌਜਵਾਨ ਸਿਮਰਪਾਲ ਸਿੰਘ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਐਸ.ਪੀ. ਹਰਪਾਲ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਵਿਚਾਲੇ ਦੁਕਾਨ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ 'ਚ ਗੋਲੀਆਂ ਚਲਾਈਆਂ ਗਈਆਂ ਸਨ। ਪੁਲਿਸ ਦਾ ਕਹਿਣਾ ਹੈ ਫਿਲਹਾਲ ਥਾਣਾ ਬੀਡਵਿੰਡ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਹਮਲਾਵਰ ਦੀ ਪਛਾਣ ਚਰਨਜੀਤ ਵਜੋਂ ਹੋਈ ਹੈ, ਜੋ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 42 ਤੋਂ ਭਾਜਪਾ ਉਮੀਦਵਾਰ ਸੀ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies