ਲੁਧਿਆਣਾ: ਲੁਧਿਆਣਾ ਦੀ ਇੱਕ ਔਰਤ 'ਤੇ ਬਦਸਲੂਕੀ ਕਰਨ ਦਾ ਦੋਸ਼ ਲੱਗਾ ਹੈ। ਦਰਅਸਲ, ਲੁਧਿਆਣਾ ਦੀ ਇੱਕ ਔਰਤ ਨੇ ਜਲੰਧਰ ਤੋਂ ਇੱਕ ਬੱਚਾ ਚੋਰੀ ਕਰ ਲਿਆ ਜਾਣਕਾਰੀ ਮੁਤਾਬਕ ਜਲੰਧਰ ਬਾਈਪਾਸ ਚੌਕ ਨੇੜੇ ਅਮਨ ਨਗਰ ਇਲਾਕੇ 'ਚ ਕਿਰਾਏ ਦੇ ਮਕਾਨ 'ਚ ਰਹਿਣ ਵਾਲੀ ਇਕ ਔਰਤ ਨੇ 25 ਦਸੰਬਰ ਨੂੰ ਜਲੰਧਰ ਤੋਂ ਤਿੰਨ ਮਹੀਨੇ ਦੇ ਬੱਚੇ ਨੂੰ ਚੋਰੀ ਕਰ ਲਿਆ ਸੀ।
ਸੋਮਵਾਰ ਸ਼ਾਮ ਨੂੰ ਜਲੰਧਰ ਅਤੇ ਲੁਧਿਆਣਾ ਪੁਲਿਸ ਨੇ ਸਾਂਝੇ ਆਪਰੇਸ਼ਨ ਵਿੱਚ ਔਰਤ ਅਤੇ ਗਿਰੋਹ ਦੇ ਦੋ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਬੱਚੇ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਮਾਮਲੇ ਨੂੰ ਲੈ ਕੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਕਿਰਾਏਦਾਰ ਔਰਤ ਦੀ ਹਰਕਤ ਸਾਹਮਣੇ ਆਉਣ ਤੋਂ ਬਾਅਦ ਮਕਾਨ ਮਾਲਕ ਨੇ ਕਮਰਾ ਖਾਲੀ ਕਰਵਾ ਦਿੱਤਾ ਹੈ।

