HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀਬਾਰੀ ਵਿੱਚ ਵਾਲ-ਵਾਲ ਬਚ ਗਿਆ ਏ.ਐਸ.ਆਈ.

ਜਲੰਧਰ 'ਚ ਹੋਏ ਮੁਕਾਬਲੇ ਤੋਂ ਬਾਅਦ ਇਕ ਹੋਰਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੋਗਾ 'ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ 2 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ 'ਚੋਂ ਇਕ ਜ਼ਖਮੀ ਹੋ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ 3 ਟੀਮਾਂ ਬਣਾਈਆਂ ਸਨ ਅਤੇ ਇਸ ਦੌਰਾਨ ਕਰਾਸ ਫਾਇਰਿੰਗ ਵਿੱਚ ਏਐਸਆਈ ਵਾਲ-ਵਾਲ ਬਚ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਬੀਤੇ ਦਿਨ 6 ਬਦਮਾਸ਼ਾਂ ਨੇ ਪਿੰਡ ਭਲੂਰ ਵਿੱਚ ਇੱਕ ਕਰਿਆਨੇ ਦੀ ਦੁਕਾਨ ਵਿੱਚ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਅਤੇ ਦੁਕਾਨਦਾਰ ਦੀ ਕੁੱਟਮਾਰ ਕੀਤੀ। ਜਾਂਚ ਦੌਰਾਨ ਦੇਰ ਸ਼ਾਮ ਗਸ਼ਤ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਬਦਮਾਸ਼ ਸੇਮ ਡਰੇਨ ਨੇੜੇ ਮੌਜੂਦ ਹਨ। ਜਦੋਂ ਪੁਲਿਸ ਨੇ ਮੌਕੇ 'ਤੇ ਮੌਜੂਦ ਬਦਮਾਸ਼ਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।

ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰਾਸ ਫਾਇਰਿੰਗ ਹੋਈ, ਜਿਸ 'ਚ ਏਐਸਆਈ ਵਾਲ-ਵਾਲ ਬਚ ਗਏ। ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਅਮਨਦੀਪ ਸਿੰਘ ਵਜੋਂ ਹੋਈ ਹੈ। ਇਨ੍ਹਾਂ 'ਚੋਂ ਸੁਖਚੈਨ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਅਮਨਦੀਪ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਬਦਮਾਸ਼ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ, ਜਿਸ ਨੂੰ ਪੁਲਸ ਨੇ ਨਾਕਾਮ ਕਰ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies