ਪੰਜਾਬ ਦੀ ਇਕ ਅਦਾਲਤ ਨੇ ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ 'ਚ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਇਆ। ਮੋਹਾਲੀ ਦੀ ਇਕ ਅਦਾਲਤ ਨੇ ਤਿੰਨ ਨਿਸ਼ਾਨੇਬਾਜ਼ਾਂ ਨੂੰ ਉਮਰ ਕੈਦ ਅਤੇ ਦੋ-ਦੋ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਤਿੰਨਾਂ ਹਮਲਾਵਰਾਂ ਨੂੰ ਦੋਸ਼ੀ ਠਹਿਰਾਇਆ। ਮੁਲਜ਼ਮਾਂ ਦੀ ਪਛਾਣ ਅਜੇ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲਾਠ ਵਜੋਂ ਹੋਈ ਹੈ। ਤਿੰਨੋਂ ਇੱਕ ਗੈਂਗਸਟਰ ਅਤੇ ਸ਼ਾਰਪ ਸ਼ੂਟਰ ਦੇ ਸਾਥੀ ਹਨ।