ਹੁਸ਼ਿਆਰਪੁਰ: ਅੱਜ ਸਵੇਰੇ ਹੁਸ਼ਿਆਰਪੁਰ ਦੇ ਹਾਈਵੇਅ 'ਤੇ ਪਿੰਡ ਕੁਰਾਲਾ ਨੇੜੇ ਇਕ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਇਸ ਕਾਰਨ ਕਾਰ 'ਚ ਸਵਾਰ 5 ਸਾਧੂ ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਹਾਦਸੇ ਦੇ ਹਾਲਾਤਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਡਾਕਟਰਾਂ ਦੀ ਇੱਕ ਟੀਮ ਜ਼ਖਮੀ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ।

