ਅੰਮ੍ਰਿਤਸਰ: ਅੰਮ੍ਰਿਤਸਰ 'ਚ ਜਨਮਦਿਨ ਦੀ ਪਾਰਟੀ ਦੌਰਾਨ ਇਕ ਨੌਜਵਾਨ 'ਤੇ ਹਮਲਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸਦਰ ਥਾਣੇ ਅਧੀਨ ਮਜੀਠਾ ਰੋਡ 'ਤੇ ਸਥਿਤ ਇਕ ਘਰ 'ਚ ਚੱਲ ਰਹੀ ਜਨਮਦਿਨ ਦੀ ਪਾਰਟੀ ਦੌਰਾਨ ਨੌਜਵਾਨ 'ਤੇ ਜਾਨਲੇਵਾ ਹਮਲਾ ਹੋਇਆ ਹੈ, ਜਿਸ 'ਚ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ। ਜ਼ਖਮੀ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਦੇ ਘਰ 'ਚ ਬੇਟੀ ਦੇ ਜਨਮਦਿਨ ਦੀ ਪਾਰਟੀ ਚੱਲ ਰਹੀ ਸੀ ਤਾਂ ਉਨ੍ਹਾਂ ਨੇ ਆਪਣੇ ਬੇਟੇ ਨੂੰ ਸਾਮਾਨ ਲੈਣ ਲਈ ਬਾਜ਼ਾਰ ਭੇਜਿਆ ਪਰ ਰਸਤੇ 'ਚ ਉਸ ਦੀ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ ਅਤੇ ਉਨ੍ਹਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ। ਪੀੜਤ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕੇ।

