ਲੁਧਿਆਣਾ: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਨਾਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਸਲੇਮ ਟਾਬਰੀ ਥਾਣੇ ਅਧੀਨ ਪੈਂਦੇ ਐਲਡੇਕੋ ਅਸਟੇਟ ਥਾਣੇ 'ਚ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਦੋਸ਼ 'ਚ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ 17 ਸਾਲਾ ਨਾਬਾਲਗ ਲੜਕੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।
ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ 13 ਜਨਵਰੀ ਨੂੰ ਉਹ ਆਪਣੇ ਘਰ ਵਿੱਚ ਇਕੱਲੀ ਸੀ ਜਦੋਂ ਉਸਦੇ ਗੁਆਂਢ ਵਿੱਚ ਰਹਿਣ ਵਾਲੇ ਚੇਤਨ ਨਾਮ ਦੇ ਨੌਜਵਾਨ ਨੇ ਉਸ ਨੂੰ ਬੁਲਾਇਆ ਅਤੇ ਜੂਸ ਪੀਣ ਲਈ ਕਿਹਾ। ਚੇਤਨ ਨੇ ਉਸ ਨੂੰ ਜੂਸ ਪਿਲਾਇਆ ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਸਾਰੇ ਮੁਲਜ਼ਮਾਂ ਨੇ ਉਸ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖਿਲਾਫ ਪੋਕਸੋ ਐਕਟ, ਸਮੂਹਿਕ ਬਲਾਤਕਾਰ ਅਤੇ ਬਲਾਤਕਾਰ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹੁਣ ਤੱਕ ਸਾਰੇ ਮੁਲਜ਼ਮ ਫਰਾਰ ਹਨ, ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

