ਵਿਦੇਸ਼ ਭੇਜਣ ਦੇ ਨਾਂ 'ਤੇ 21.72 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਦਸੂਹਾ 'ਚ ਦੋ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪ੍ਰਿਤਪਾਲ ਸਿੰਘ, ਸਤਨਾਮ ਸਿੰਘ ਪੁੱਤਰ ਚਰਨ ਸਿੰਘ ਵਾਸੀ ਬਿਸ਼ਨਪੁਰ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹੁਸ਼ਿਆਰਪੁਰ ਚ ਲਿਖਤੀ ਸ਼ਿਕਾਇਤ ਵਿਚ ਸ਼ਿਕਾਇਤਕਤਰਾ ਨੇ ਦੱਸਿਆ ਕਿ ਉਸ ਨੇ ਟਰੈਵਲ ਏਜੰਟ ਹਰਪ੍ਰੀਤ ਸਿੰਘ ਪੁੱਤਰ ਪਰਗਟ ਸਿੰਘ ਅਤੇ ਰਮਨਦੀਪ ਪਤਨੀ ਹਰਪ੍ਰੀਤ ਸਿੰਘ ਵਾਸੀ ਪਿੰਡ ਜਲੋਟਾ ਨੂੰ ਆਪਣੀ ਭਾਬੀ ਦੇ ਲੜਕੇ ਹਰਕਿਰਨਪਾਲ ਸਿੰਘ ਨੂੰ ਕੈਨੇਡਾ ਭੇਜਣ ਲਈ 21,72,500 ਰੁਪਏ ਦਿੱਤੇ ਸਨ। ਇਸ ਦੀ ਜਾਂਚ ਆਰਥਿਕ ਅਪਰਾਧ ਸ਼ਾਖਾ ਹੁਸ਼ਿਆਰਪੁਰ ਦੇ ਡੀਐਸਪੀ ਨੇ ਕੀਤੀ ਸੀ।
ਜਾਂਚ ਤੋਂ ਬਾਅਦ ਇਨ੍ਹਾਂ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ ਕਰ ਲਈ ਗਈ ਹੈ। ਦਸੂਹਾ ਥਾਣੇ ਵਿੱਚ ਆਈਪੀਸੀ ਦੀ ਧਾਰਾ 406 ਅਤੇ 420 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧੀ ਜਾਂਚ ਅਧਿਕਾਰੀ ਏ.ਐਸ.ਆਈ. ਬਲਵੰਤ ਸਿੰਘ ਨੇ ਕਿਹਾ ਕਿ ਇਨ੍ਹਾਂ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

