ਜਲੰਧਰ(ਬਿਊਰੋ)— ਸ਼ਹਿਰ 'ਚ ਡਿਪਟੀ ਮੇਅਰ ਨਾ ਬਣਾਏ ਜਾਣ ਤੋਂ ਨਾਰਾਜ਼ ਇਕ ਕੌਂਸਲਰ ਨੇ ਪਾਰਟੀ ਬਦਲ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਵਾਲੇ ਤਰਸੇਮ ਲਖੋਤਰਾ ਨੂੰ ਹੁਣ ਖ਼ਬਰਾਂ ਮਿਲ ਰਹੀਆਂ ਹਨ ਕਿ ਡਿਪਟੀ ਮੇਅਰ ਨਾ ਬਣਾਏ ਜਾਣ ਕਾਰਨ ਪਾਰਟੀ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ ਅਤੇ ਦੁਬਾਰਾ ਆਜ਼ਾਦ ਰਹਿਣ ਦਾ ਫੈਸਲਾ ਕੀਤਾ ਹੈ। ਤਰਸੇਮ ਲਖੋਤਰਾ, ਜੋ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ, ਨੇ ਚੋਣਾਂ ਦੌਰਾਨ ਪਾਰਟੀ ਵੱਲੋਂ ਟਿਕਟ ਨਾ ਮਿਲਣ ਤੋਂ ਬਾਅਦ ਪਾਰਟੀ ਛੱਡ ਦਿੱਤੀ ਸੀ ਅਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਵੱਡੀ ਜਿੱਤ ਦਰਜ ਕੀਤੀ ਸੀ।

