ਸਮਾਣਾ -ਸਮਾਣਾ ਜ਼ਿਲ੍ਹੇ 'ਚ ਤਿੰਨ ਨੌਜਵਾਨਾਂ ਵਲੋਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਨਾਲ ਸਮੂਹਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮਾਂ ਵਿੱਚ ਅਰਸ਼ਦੀਪ ਸਿੰਘ, ਦਿਲਪ੍ਰੀਤ ਸਿੰਘ ਅਤੇ ਅਮਨ ਸਿੰਘ ਸ਼ਾਮਲ ਹਨ। ਸਦਰ ਪੁਲਿਸ ਮੁਖੀ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮੋਟਰਸਾਈਕਲ 'ਤੇ ਸਵਾਰ ਤਿੰਨ ਮੁਲਜ਼ਮ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ।
ਸਿਵਲ ਹਸਪਤਾਲ ਸਮਾਣਾ ਵਿਖੇ ਡਾਕਟਰੀ ਜਾਂਚ ਤੋਂ ਬਾਅਦ ਦੋਸ਼ੀ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਜੁਵੇਨਾਈਲ ਜੇਲ੍ਹ ਲੁਧਿਆਣਾ ਭੇਜ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੀ ਮੈਡੀਕਲ ਜਾਂਚ ਤੋਂ ਬਾਅਦ ਪੁਲਿਸ ਨੇ ਉਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਅਤੇ ਮੈਜਿਸਟਰੇਟ ਦੇ ਸਾਹਮਣੇ ਉਸ ਦਾ ਬਿਆਨ ਦਰਜ ਕਰਨ ਤੋਂ ਬਾਅਦ ਉਸ ਨੂੰ ਮਾਪਿਆਂ ਦੇ ਹਵਾਲੇ ਕਰ ਦਿੱਤਾ।