HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਸਰਕਾਰ ਨੇ ਵਧਾਈ ਇਨ੍ਹਾਂ ਕਰਮਚਾਰੀਆਂ ਦੀ ਤਨਖਾਹ, ਜਾਣੋ ਕਿੰਨਾ ਮੁਲਾਜਮਾਂ ਦੀ ਵਧੀ ਹੈ ਤਨਖਾਹ


ਪੰਜਾਬ ਸਰਕਾਰ ਨੇ ਪਨਬੱਸ ਦੇ ਕੱਚੇ ਕਾਮਿਆਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਹੈ। ਸਰਕਾਰ ਵੱਲੋਂ ਆਊਟਸੋਰਸਿੰਗ ਤਹਿਤ ਕਰਮਚਾਰੀਆਂ ਦੀ ਤਨਖਾਹ ਵਿੱਚ 5 ਪ੍ਰਤੀਸ਼ਤ ਤੱਕ ਦਾ ਵਾਧਾ ਕੀਤਾ ਗਿਆ ਹੈ। ਡਰਾਈਵਰਾਂ ਅਤੇ ਕੰਡਕਟਰਾਂ ਤੋਂ ਇਲਾਵਾ ਵਰਕਸ਼ਾਪ ਦੇ ਕਰਮਚਾਰੀਆਂ ਨੂੰ ਵੀ ਇਹ ਲਾਭ ਮਿਲੇਗਾ। ਜਾਣਕਾਰੀ ਮੁਤਾਬਕ 1 ਨਵੰਬਰ 2024 ਤੱਕ ਇਕ ਸਾਲ ਪੂਰਾ ਕਰਨ ਵਾਲਿਆਂ ਨੂੰ ਇਹ ਲਾਭ ਮਿਲੇਗਾ। ਇਨ੍ਹਾਂ ਕਰਮਚਾਰੀਆਂ ਨੂੰ 1 ਨਵੰਬਰ ਤੋਂ 5 ਪ੍ਰਤੀਸ਼ਤ ਵਾਧਾ ਮਿਲੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਨ੍ਹਾਂ ਕਰਮਚਾਰੀਆਂ ਨੇ 3 ਦਿਨਾਂ ਲਈ ਪਹੀਆ ਜਾਮ ਕੀਤਾ ਸੀ, ਜਿਸ ਤੋਂ ਬਾਅਦ ਸੂਬੇ ਭਰ 'ਚ ਕਰੀਬ 300 ਸਰਕਾਰੀ ਬੱਸਾਂ 'ਤੇ ਬ੍ਰੇਕ ਲਗਾਈ ਗਈ ਸੀ। ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਪਨਬੱਸ ਦੇ ਕੱਚੇ ਕਾਮਿਆਂ ਨਾਲ ਮੀਟਿੰਗ ਕੀਤੀ ਅਤੇ ਕਈ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਕੱਚੇ ਕਾਮਿਆਂ ਦੇ ਹੱਕ 'ਚ ਵੱਡਾ ਫੈਸਲਾ ਲਿਆ ਹੈ ਅਤੇ ਤਨਖਾਹ 'ਚ 5 ਫੀਸਦੀ ਦਾ ਵਾਧਾ ਕੀਤਾ ਹੈ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies