
ਪਟਿਆਲਾ: ਪਟਿਆਲਾ ਦੇ ਸਮਾਣਾ 'ਚ ਇਕ 12 ਸਾਲਾ ਲੜਕੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਮਾਣਾ 'ਚ ਛੱਤ ਤੋਂ ਡਿੱਗਣ ਕਾਰਨ 12 ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਬੱਚਾ ਛੱਤ 'ਤੇ ਪਤੰਗ ਉਡਾ ਰਿਹਾ ਸੀ ਕਿ ਅਚਾਨਕ ਫਿਸਲਣ ਕਾਰਨ ਛੱਤ ਤੋਂ ਡਿੱਗ ਗਿਆ, ਜਿਸ ਤੋਂ ਬਾਅਦ ਉਸ ਦੀ ਦੁਖਦਾਈ ਮੌਤ ਹੋ ਗਈ। ਇਸ ਦੇ ਨਾਲ ਹੀ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ 'ਚ ਸੋਗ ਦਾ ਪਹਾੜ ਛਾ ਗਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ।
