ਲੁਧਿਆਣਾ: ਰਿਲਾਇੰਸ ਕੰਪਨੀ ਵੱਲੋਂ ਬਣਾਏ ਜਾ ਰਹੇ ਬਾਇਓ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ 'ਚ ਅੱਜ ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਬੱਗਾ ਕਲਾਂ 'ਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆ ਨੇ ਕਿਹਾ ਕਿ ਰਿਲਾਇੰਸ ਕੰਪਨੀ ਵੱਲੋਂ ਬੱਗਾ ਕਲਾਂ ਵਿਖੇ ਸਥਾਪਤ ਕੀਤੇ ਜਾ ਰਹੇ ਬਾਇਓ ਪਲਾਂਟ ਨੂੰ ਕਿਸੇ ਵੀ ਸੂਰਤ ਵਿੱਚ ਚਾਲੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਕਾਰਨ ਕਿਸਾਨ ਜਥੇਬੰਦੀਆਂ ਕਿਸੇ ਵੀ ਕੀਮਤ 'ਤੇ ਇਸ ਪਲਾਂਟ ਨੂੰ ਚਾਲੂ ਨਹੀਂ ਦੇਣਗੀਆਂ। ਕਿਸਾਨ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਪੁਲਿਸ, ਆਈ.ਪੀ.ਐਸ. ਸ਼ੁਭਮ ਅਗਰਵਾਲ, ਏ.ਡੀ.ਸੀ.ਪੀ. ਰਮਨਦੀਪ ਸਿੰਘ ਭੁੱਲਰ ਏ.ਡੀ.ਸੀ.ਪੀ. ਮੌਕੇ 'ਤੇ ਕ੍ਰਾਈਮ ਅਫਸਰ ਅਮਨਦੀਪ ਸਿੰਘ ਬਰਾੜ ਸਮੇਤ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਉਕਤ ਬਾਇਓ ਪਲਾਂਟ ਬਾਰੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।